4
ਪ੍ਰਭੂ ਦੇ ਦਿਨ ਦਾ ਆਉਣਾ 
 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।  2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।  3 ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।  4 ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਉਨ੍ਹਾਂ ਬਿਧੀਆਂ ਅਤੇ ਨਿਆਂਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ।  5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ  6 ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!