137
ਗੁਲਾਮੀ ਵਿੱਚ ਇਸਰਾਏਲ ਦਾ ਵਿਰਲਾਪ ਗੀਤ
ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ,
ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।
ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ
ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,
ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ,
ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ,
ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
ਅਸੀਂ ਯਹੋਵਾਹ ਦਾ ਗੀਤ
ਪਰਾਏ ਦੇਸ ਵਿੱਚ ਕਿੱਕੁਰ ਗਾਈਏ?
ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ,
ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,
ਮੇਰੀ ਜੀਭ ਤਾਲੂ ਨਾਲ ਜਾ ਲੱਗੇ* 137:6 ਮੈਂ ਗੀਤ ਨਾ ਗਾ ਸਕਾਂ !
ਜੇ ਮੈਂ ਤੈਨੂੰ ਚੇਤੇ ਨਾ ਰੱਖਾਂ,
ਜੇ ਮੈਂ ਯਰੂਸ਼ਲਮ ਨੂੰ
ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ,
ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!
ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ,
ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ,
ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!
ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ
ਚੱਟਾਨ ਉੱਤੇ ਪਟਕ ਦੇਵੇ!।

*137:6 137:6 ਮੈਂ ਗੀਤ ਨਾ ਗਾ ਸਕਾਂ