੪੭
ਸਰਬ ਉੱਚ ਰਾਜਾ 
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਇੱਕ ਭਜਨ 
 ੧ ਹੇ ਸਭ ਲੋਕੋ, ਤਾਲੀਆਂ ਵਜਾਓ, ਜੈ-ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,  ੨ ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ !  ੩ ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ ।  ੪ ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ । ਸਲਹ ।  ੫ ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ ।  ੬ ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ !  ੭ ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ !  ੮ ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ ।  ੯ ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ । ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ !