੧੧੪
ਪਸਾਹ ਦਾ ਗੀਤ 
 ੧ ਜਦ ਇਸਰਾਏਲ ਮਿਸਰ ਵਿਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,  ੨ ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ ।  ੩ ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ !  ੪ ਪਹਾੜ ਛੱਤਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ ।  ੫ ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ ?  ੬ ਹੇ ਪਹਾੜੋ, ਤੁਸੀਂ ਛੱਤਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ ?  ੭ ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁੱਖ ਕੰਬ,  ੮ ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ ।