੧੨੮
ਪਰਮੇਸ਼ੁਰ ਦਾ ਡਰ ਮੰਨਣ ਦੀ ਬਰਕਤ 
ਯਾਤਰਾ ਦਾ ਗੀਤ 
 ੧ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ !  ੨ ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ ।  ੩ ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ ।  ੪ ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ ।  ੫ ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,  ੬ ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ ! ਇਸਰਾਏਲ ਉੱਤੇ ਸਲਾਮਤੀ ਹੋਵੇ ।