੧੫੦
ਪਰਮੇਸ਼ੁਰ ਦੀ ਉਸਤਤ ਹੋਵੇ 
 ੧ ਹਲਲੂਯਾਹ ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ !  ੨ ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ !  ੩ ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,  ੪ ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ !  ੫ ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ !  ੬ ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ ! ਹਲਲੂਯਾਹ ! ।